ਜਲੰਧਰ : ( Vijay Atwal ) : ਅੱਜ ਮਿਤੀ 18 ਦਸੰਬਰ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਦੋਹਾਂ ਫੋਰਮਾਂ ਦੇ ਸਾਂਝੇ ਤੋਰ ਤੇ ਉਲੀਕੇ ਪ੍ਰੋਗਰਾਮ ਤਹਿਤ ਜਿਲਾ ਜਲੰਧਰ ਵੱਲੋਂ ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿਚ ਸ਼ਾਹਕੋਟ ਰੇਲਵੇ ਸਟੇਸ਼ਨ ਤੇ ਅਤੇ ਜੋਨ ਪ੍ਰਧਾਨ ਸਤਨਾਮ ਸਿੰਘ ਰਾਈਵਾਲ ਦੀ ਅਗਵਾਈ ਵਿਚ ਲੋਹੀਆਂ ਰੇਲਵੇ ਸਟੇਸ਼ਨ ਤੇ ਰੇਲਾਂ ਦੇ ਚੱਕੇ ਜਾਮ ਕੀਤੇ ਗਏ ।ਜਿਕਰ ਯੋਗ ਹੈ ਕਿ ਜਿਲਾ ਜਲੰਧਰ ਦੀ ਸਮੁੱਚੀ ਟੀਮ ਨੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਵਿਚ ਸ਼ੰਭੂ ਬਾਰਡਰ ਤੇ ਰੇਲਾਂ ਰੋਕਣ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਇਆ।
ਜਿਸ ਵਿੱਚ ਰਜਿੰਦਰ ਸਿੰਘ ਨੰਗਲ ਅੰਬੀਆਂ, ਜਗਦੀਸ਼ਪਾਲ ਸਿੰਘ ਚੱਕ ਬਾਹਮਣੀਆਂ ਵੀ ਹਾਜ਼ਰ ਸਨ ਜ਼ਿਕਰ ਯੋਗ ਹੈ ਕਿ ਸ਼ੰਭੂ ਬਾਰਡਰ ਤੇ ਲੱਗੇ ਮੋਰਚੇ ਨੂੰ ਏਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਟੱਸ ਤੋ ਮੱਸ ਨਹੀ ਹੋ ਰਹੀ ਅਤੇ ਨਾ ਹੀ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਦੇ ਰਹੀ ਹੈ ਇਸ ਲਈ ਸਰਕਾਰ ਨੂੰ ਹਲੂਣਾ ਦੇਣ ਵਾਸਤੇ ਜਥੇਬੰਦੀਆਂ ਵੱਲੋ ਇਹ ਪ੍ਰੋਗਰਾਮ ਉਲੀਕਿਆ ਗਿਆ ।ਇਸ ਮੋਕੇ ਤੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਕਾਲੇ ਕਨੂੰਨ ਰੱਦ ਕਰਨ ਦਾ ਡਰਾਮਾ ਕੀਤਾ ਹੈ ਅਤੇ ਫੇਰ ਬਦਲ ਕਰਕੇ ਉਹੀ ਕਨੂੰਨ ਲਾਗੂ ਕੀਤੇ ਜਾ ਰਹੇ ਹਨ ।
ਸਰਕਾਰੀ ਅਦਾਰੇ ਬੰਦ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤੇ ਜਾ ਰਹੇ ਹਨ ।ਸਰਕਾਰ ਆਪਣੀ ਜ਼ਿੱਦ ਅੱਗੇ ਏਨੀ ਅੰਨੀ ਹੋ ਚੁੱਕੀ ਹੈ ਕਿ ਉਹਨਾਂ ਨੂੰ ਮਰਨ ਵਰਤ ਤੇ ਬੇਠੇ ਕਿਸਾਨ ਆਗੂ ਨਜਰ ਨਹੀ ਆ ਰਹੇ ,ਸੜਕਾ ਤੇ ਰੁਲਦੇ ਕਿਸਾਨ ਨਜ਼ਰ ਨਹੀਂ ਆ ਰਹੇ ।ਉਹਨਾਂ ਕਿਹਾ ਕਿ ਦਿੱਲੀ ਦੀਆਂ ਬਰੂਹਾਂ ਉੱਤੇ ਚੱਲ ਰਹੇ ਸੰਘਰਸ਼ ਹੋਰ ਤਕੜਾ ਤੇ ਮਜ਼ਬੂਤ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਬਿਨਾਂ ਸ਼ਰਤ ਤਿੰਨੇ ਖੇਤੀ ਕਾਨੂੰਨ ਰੱਦ ਕਰਨ, 23 ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਵਾਲਾ ਕਾਨੂੰਨ ਬਣਾਉਣ, ਤੇਲ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤਾ ਭਾਰੀ ਵਾਧਾ ਵਾਪਸ ਲੈਣ, ਬਿਜਲੀ ਸੋਧ ਬਿੱਲ 2020 ਤੇ ਹਵਾ ਪ੍ਰਦੂਸ਼ਣ ਐਕਟ 2020 ਤੁਰੰਤ ਰੱਦ ਕਰਨ ,ਕਿਸਾਨ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦਿੱਲੀ ਅੰਦੋਲਨ ਦੋਰਾਨ ਸ਼ਹੀਦ ਹੋਇਆ ਦੇ ਪਰਵਾਰਾਂ ਨੂੰ ਮੁਆਵਜ਼ਾ ਦੇਣ ਦੀ ਜ਼ੋਰਦਾਰ ਮੰਗ ਕੀਤੀ।

ਉਹਨਾਂ ਹਰ ਵਰਗ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਿੰਡਾਂ ਵਿਚ ਲਾਂਮਬੰਦੀ ਕਰਨ ਵਾਸਤੇ ਬੀਬੀਆਂ ਦੀਆਂ ਕਮੇਟੀਆਂ ਬਣਾਉਣੀਆਂ ਬਹੁਤ ਜ਼ਰੂਰੀ ਹਨ ਅਤੇ ਜਿੰਨਾਂ ਪਿੰਡਾਂ ਵਿੱਚ ਅਜੇ ਤੱਕ ਬੀਬੀਆਂ ਦੀਆਂ ਕਮੇਟੀਆਂ ਨਹੀਂ ਬਣੀਆਂ ਜਲਦ ਤੋ ਜਲਦ ਬੀਬੀਆਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਜਾਵੇ ਇਸ ਮੌਕੇ ਤੇ ਇਹਨਾਂ ਥਾਂਵਾਂ ਤੇ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਬੀਬੀਆਂ ਹਾਜਰ ਸਨ।


