ਮੰਤਰੀ ਮਹਿੰਦਰ ਭਗਤ ‘ਤੇ ਉਨ੍ਹਾਂ ਦੇ ਪੁੱਤਰ ਨੂੰ ਅਸਤੀਫ਼ੇ ਲਈ ਠਹਿਰਾਇਆ ਜ਼ਿੰਮੇਵਾਰ, ਕਿਹਾ ਕਿ “ਆਪ” ਦੀ ਕਹਿਣੀ ‘ਤੇ ਕਰਨੀ ‘ਚ ਵੱਡਾ ਅੰਤਰ
ਜਲੰਧਰ, 16 ਨਵੰਬਰ ( ਵਿਜੈ ਅਟਵਾਲ ) “ਆਮ ਆਦਮੀ” ਪਾਰਟੀ ਨੂੰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਗੌਰਵ ਜੋਸ਼ੀ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਪੰਜਾਬ ਦੇ ਮੰਤਰੀ ਮਹਿੰਦਰ ਭਗਤ ਅਤੇ ਉਨ੍ਹਾਂ ਦੇ ਪੁੱਤਰ ਨੂੰ ਆਪਣੇ ਅਸਤੀਫ਼ੇ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ, ਜੋਸ਼ੀ ਨੇ ਕਿਹਾ ਕਿ ‘ਆਪ’ ਦੀ ਕਹਿਣੀ ਅਤੇ ਕਰਨੀ ਵਿੱਚ ਬਹੁਤ ਵੱਡਾ ਅੰਤਰ ਹੈ। ਪਾਰਟੀ ਦਾ ਦਾਅਵਾ ਕੀਤਾ ਕੰਮ ਹਕੀਕਤ ਤੋਂ ਬਿਲਕੁਲ ਵੱਖਰਾ ਹੈ। ਗੌਰਵ ਜੋਸ਼ੀ ਅੱਜ ਜਲੰਧਰ ਭਾਜਪਾ ਦਫ਼ਤਰ ਵਿੱਚ ਭਾਜਪਾ ਜਲੰਧਰ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋਏ।

ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਜਲੰਧਰ ਜ਼ੋਨਲ ਇੰਚਾਰਜ ਪਰਮਿੰਦਰ ਬਰਾੜ, ਸਾਬਕਾ ਮੰਤਰੀ ਅਤੇ ਸਾਬਕਾ ਪੰਜਾਬ ਭਾਜਪਾ ਪ੍ਰਧਾਨ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਐਸਸੀ ਮੋਰਚਾ ਪ੍ਰਧਾਨ ਸ਼ੀਤਲ ਅੰਗੁਰਾਲ, ਕੇ.ਡੀ ਭੰਡਾਰੀ, ਦਿਨੇਸ਼ ਢੱਲ, ਪੰਜਾਬ ਭਾਜਪਾ ਸਕੱਤਰ ਅਮਰਜੀਤ ਅਮਰੀ, ਪੰਜਾਬ ਭਾਜਪਾ ਸਕੱਤਰ ਕਰਮਜੀਤ ਕੌਰ ਚੌਧਰੀ, ਜ਼ਿਲ੍ਹਾ ਜਨਰਲ ਸਕੱਤਰ ਦਵਿੰਦਰ ਭਾਰਦਵਾਜ, ਦੀਪਕ ਤੇਲੂ ਅਤੇ ਯੋਗੇਸ਼ ਧੀਰ ਸਮੇਤ ਹੋਰ ਭਾਜਪਾ ਆਗੂ ਮੌਜੂਦ ਸਨ।

ਭਾਜਪਾ ਆਗੂਆਂ ਨੇ ਗੌਰਵ ਜੋਸ਼ੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਭਾਜਪਾ ਦੀ ਵਿਕਾਸ-ਮੁਖੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਵਿੱਚ ਵੱਧ ਤੋਂ ਵੱਧ ਸ਼ਾਮਲ ਹੋ ਰਹੇ ਹਨ। ਪੱਛਮੀ ਵਿਧਾਨ ਸਭਾ ਹਲਕੇ ਵਿੱਚ ਗੌਰਵ ਜੋਸ਼ੀ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਆਮ ਆਦਮੀ ਪਾਰਟੀ ਲਈ ਇੱਕ ਵੱਡਾ ਸਿਆਸੀ ਝਟਕਾ ਹੈ।












